ਚਾਈਨਾ ਡੋਰ ਤੇ ਪਾਬੰਦੀ ਚਾਈਨਾ ਡੋਰ ਦੀ ਵਰਤੋਂ ਖਤਰਨਾਕ ਜ਼ਿਲਾ ਮੈਜਿਸਟਰੇਟ
#dabwalinews.com
ਸ: ਜਸਕਿਰਨ ਸਿੰਘ ਆਈ.ਏ.ਐਸ. ਜ਼ਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਸ੍ਰੀ ਮੁਕਤਸਰ ਸਾਹਿਬ ਜਿਲੇ ਦੀ ਹਦੂਦ ਅੰਦਰ ਚਾਈਨਾ ਡੋਰ ਦੀ ਵਰਤੋਂ ਕਰਨ, ਖਰੀਦ ਵੇਚ ਕਰਨ ਅਤੇ ਭੰਡਾਰ ਕਰਨ ਤੇ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪਾਬੰਦੀ ਲਗਾਈ ਹੋਈ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਹੈ ਕਿ ਪਤੰਗਬਾਜੀ ਜਾਂ ਹੋਰ ਕਿਸੇ ਮਕਸਦ ਲਈ ਚਾਈਨਾ ਡੋਰ ਦੀ ਵਰਤੋਂ ਖਤਰਨਾਕ ਹੈ ਅਤੇ ਕਈ ਭਿਆਨਕ ਹਾਦਸਿਆਂ ਦਾ ਕਾਰਨ ਬਣ ਚੁੱਕੀ ਹੈ। ਇਸ ਲਈ ਇਸ ਦੀ ਵਰਤੋਂ ਤੋਂ ਗੁਰੇਜ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਜੇਕਰ ਕੋਈ ਚਾਈਨਾ ਡੋਰ ਦੀ ਖਰੀਦ ਵੇਚ ਜਾਂ ਵਰਤੋਂ ਕਰਦਾ ਪਾਇਆ ਗਿਆ ਜਾਂ ਕਿਸੇ ਦੇ ਭੰਡਾਰ ਵਿਚ ਇਸ ਦੀ ਉਪਲਬੱਧਤਾ ਪਾਈ ਗਈ ਤਾਂ ਅਜਿਹੇ ਵਿਅਕਤੀ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਤੋਂ ਬਿਹਤਰ ਇਹ ਹੀ ਹੈ ਕਿ ਸਮਾਜ ਹਿੱਤ ਵਿਚ ਲੋਕ ਇਸ ਦੀ ਵਰਤੋਂ ਹੀ ਬੰਦ ਕਰ ਦੇਣ। ਉਨਾਂ ਨੇੇ ਸਮਾਜ ਦੇ ਪਤਵੰਤਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਬੰਧੀ ਹੋਰ ਲੋਕਾਂ ਨੂੰ ਜਾਗਰੂਕ ਕਰਨ। ਉਨਾਂ ਨੇ ਇਸ ਸਬੰਧੀ ਪੁਲਿਸ ਨੂੰ ਵੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਹੈ ਜਦ ਕਿ ਸਿੱਖਿਆ ਵਿਭਾਗ ਨੂੰ ਕਿਹਾ ਗਿਆ ਹੈ ਕਿ ਉਹ ਸਕੂਲਾਂ ਵਿਚ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਰੇ।
Labels:
dabwali news
No comments:
Post a Comment