ਨਵਜੋਤ ਸਿੱਧੂ ਕੱਲ੍ ਹੋਣਗੇ 'ਆਪ' 'ਚ ਸ਼ਾਮਲ
#dabwalinews.com
ਬੀਜੇਪੀ ਦੇ ਸਾਬਕਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਆਮ ਆਦਮੀ ਪਾਰਟੀ ਦਾ ਝਾੜੂ ਫੜ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਅਹਿਮ ਬੈਠਕ ਹੋਈ। ਇਸ ਬੈਠਕ ਵਿੱਚ ਪੂਰੇ ਮਾਮਲੇ ਉੱਤੇ ਵਿਚਾਰ ਵਟਾਂਦਰਾ ਕੀਤਾ।
ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਸਾਂਸਦ ਭਗਵੰਤ ਮਾਨ ਸ਼ਾਮਲ ਹੋਏ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨਵੀਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਵਿੱਚ ਭੂਮਿਕਾ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।ਸੂਤਰਾਂ ਅਨੁਸਾਰ ਪਾਰਟੀ ਫ਼ਿਲਹਾਲ ਨਵਜੋਤ ਸਿੱਧੂ ਨੂੰ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਮੂਡ ਵਿੱਚ ਨਹੀਂ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੂੰ ਪਾਰਟੀ ਦੀ ਚੋਣ ਪ੍ਰਚਾਰ ਕੰਪੇਨ ਦਾ ਮੁਖੀ ਬਣਾਇਆ ਜਾ ਸਕਦਾ ਹੈ।

No comments:
Post a Comment