ਲੋਕ ਸਭਾ ਚੋਣਾਂ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਬਠਿੰਡਾ, 28 ਮਾਰਚ-ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਜ਼ਿਲਾ ਪ੍ਰੀਸ਼ਦ ਵਿੱਚੋਂ ਹਰੀ ਝੰਡੀ ਦੇ ਕੇ ਵੈਨ ਨੂੰ ਰਵਾਨਾ ਕੀਤਾ ਗਿਆ।
ਸ਼੍ਰੀ ਥਿੰਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੈਨ ਰਾਹੀਂ ਜ਼ਿਲਾ ਬਠਿੰਡਾ ਦੇ ਸਾਰੇ ਵੋਟਰਾਂ ਨੂੰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨੈਤਿਕ ਅਤੇ ਇੱਖਲਾਕੀ ਤੌਰ 'ਤੇ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੋਟਰ ਵਲੋਂ ਈ.ਵੀ.ਐਮ ਰਾਹੀਂ ਵੋਟ ਪਾਉਣ ਅਤੇ ਵੀ.ਵੀ.ਪੀ.ਏ.ਟੀ ਰਾਹੀਂ ਪਾਈ ਵੋਟ ਨੂੰ ਤਸਦੀਕ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਵਲੋਂ ਦੱਸਿਆ ਗਿਆ ਕਿ ਜਾਗਰੂਕਤਾ ਵੈਨ ਅਤੇ ਹੋਰ ਸਵੀਪ ਗਤੀਵਿਧੀਆਂ ਦਾ ਮੁੱਖ ਮੰਤਵ ਵੋਟਰਾਂ ਨੂੰ ਜਾਗਰੂਕ ਕਰਨਾ ਅਤੇ ਉਨਾਂ ਦੀ ਚੋਣ ਪ੍ਰਕ੍ਰਿਆ ਵਿਚ ਭਾਗੀਦਾਰੀ ਨੂੰ ਸੁਨਿਸ਼ਚਿਤ ਕਰਨਾ ਹੈ। ਉਨਾਂ ਇਹ ਵੀ ਦੱਸਿਆ ਕਿ ਜ਼ਿਲਾ ਪੱਧਰ 'ਤੇ ਗਠਿਤ ਕੀਤੀ ਗਈ ਸਵੀਪ ਟੀਮ ਵਲੋਂ ਰੋਜ਼ਾਨਾ ਗਤੀਵਿਧੀਆਂ ਰਾਹੀਂ ਆਮ ਵੋਟਰ ਖ਼ਾਸ ਕਰ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾ ਵਿਚ 100 ਫ਼ੀਸਦੀ ਮੱਤਦਾਨ ਦਾ ਟੀਚਾ ਪੂਰਾ ਕੀਤਾ ਜਾ ਸਕੇ।
ਉਨਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਅੱਜ 28 ਅਤੇ 29 ਮਾਰਚ 2019 ਹਲਕਾ ਬਠਿੰਡਾ ਸ਼ਹਿਰ ਦੇ ਰਿਹਾਇਸ਼ੀ ਅਤੇ ਬਜ਼ਾਰਾਂ ਲੂਵਿੱਚੋਂ ਹੁੰਦੇ ਹੋਏ ਵੋਟਰਾਂ ਨੂੰ ਜਾਗਰੂਕ ਕਰੇਗੀ ਅਤੇ ਇਸ ਤੋਂ ਬਾਅਦ ਰੋਜਾਨਾ ਬਠਿੰਡਾ ਜ਼ਿਲੇ ਦੇ ਸਾਰੇ ਹਲਕੇ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ, ਮੌੜ, ਰਾਮਪੂਰਾ ਫੂਲ ਅਤੇ ਭੁੱਚੋ ਜਾ ਕੇ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰੇਗੀ।
Labels:
punjab
No comments:
Post a Comment