ਜ਼ਿਲੇ ਦੀਆਂ ਅਨਾਜ ਮੰਡੀਆਂ ਵਿਚ 107948 ਮੀਟ੍ਰਿਕ ਟਨ ਕਣਕ ਪਹੁੰਚੀ-ਡਿਪਟੀ ਕਮਿਸ਼ਨਰ

37156 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਕਿਸਾਨਾਂ ਨੂੰ ਸੁੱਕੀ ਕਣਕ ਲਿਆਉਣ ਦੀ ਕੀਤੀ ਅਪੀਲ


ਬਠਿੰਡਾ, 23 ਅਪ੍ਰੈਲ (ਡੱਬਵਾਲੀ ਨਿਊਜ਼  ) : ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹੁਣ ਤੱਕ ਜ਼ਿਲੇ ਦੀਆਂ ਅਨਾਜ ਮੰਡੀਆਂ ਵਿਚ 107948 ਮੀਟ੍ਰਿਕ ਟਨ ਕਣਕ ਪਹੁੰਚੀ ਹੈ, ਜਿਸ ਵਿਚੋਂ 37156 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅਤੇ 2811 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਹੋ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਕਣਕ ਦੀ ਨਮੀਂ ਮਾਪਦੰਡਾਂ ਅਨੁਸਾਰ ਹੀ ਚੈੱਕ ਕੀਤੀ ਜਾ ਰਹੀ ਹੈ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਅਨਾਜ ਮੰਡੀਆ ਵਿਚ ਸੁੱਕੀ ਕਣਕ ਹੀ ਲਿਆਂਦੀ ਜਾਵੇ ਤਾਂ ਜੋ ਉਨਾਂ ਨੂੰ ਆਪਣੀ ਕਣਕ ਦੀ ਫਸਲ ਵੇਚਣ ਲਈ ਕਿਸੇ ਤਰਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆ ਵਿਚ ਕਣਕ ਦੀ ਖਰੀਦ ਦੌਰਾਨ ਕਿਸੇ ਤਰਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
ਜ਼ਿਲੇ ਅੰਦਰ ਚਲ ਰਹੀ ਕਣਕ ਦੀ ਖਰੀਦ ਬਾਰੇ ਜ਼ਿਲਾ ਖੁਕਾਰ ਤੇ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 11543 ਮੀਟ੍ਰਿਕ ਟਨ, ਮਾਰਕਫੈਡ ਵਲੋਂ 11025 ਮੀਟ੍ਰਿਕ ਟਨ, ਪਨਸਪ ਵੱਲੋਂ 5985 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਉਸ ਕਾਪੋਰੇਸ਼ਨ ਵੱਲੋਂ 5680 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 2723 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 200 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई