ਰਿਸ਼ਵਤਖ਼ੋਰੀ ਹੈ ਸੰਗੀਨ ਜ਼ੁਰਮ:-ਸ਼੍ਰੀ ਬੀ. ਸ੍ਰੀਨਿਵਾਸਨ
-ਰਿਸ਼ਵਤ ਲੈਣ ਅਤੇ ਦੇਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
-ਚੋਣ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖਣ ਲਈ ਵੱਖ-ਵੱਖ ਟੀਮਾਂ ਦਾ ਕੀਤਾ ਗਠਨ
ਬਠਿੰਡਾ, 15 ਅਪ੍ਰੈਲ (ਡੱਬਵਾਲੀ ਨਿਊਜ਼ ) ਜ਼ਿਲਾ ਚੋਣ ਅਫ਼ਸਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ਸ਼ਿਕਾਇਤ ਨਿਵਾਰਨ ਸੈੱਲ ਦੇ ਟੋਲ ਫ਼ਰੀ ਨੰ: 1950, 0164-2241187 ਜਾਂ 0164-2241188 'ਤੇ ਸੰਪਰਕ ਕਰ ਸਕਦਾ ਹੈ ਅਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜਿਸ ਉਪਰੰਤ ਰਿਸ਼ਵਤ ਮੰਗਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਆਰੰਭੀ ਜਾਵੇਗੀ।
ਉਨਾਂ ਦੱਸਿਆ ਕਿ ਭਾਰਤੀ ਦੰਡ ਸਹਿਤਾ ਦੀ ਧਾਰਾ 171-ਬੀ ਦੇ ਅਨੁਸਾਰ ਕੋਈ ਵੀ ਵਿਅਕਤੀ ਚੋਣ ਪ੍ਰਕਿਰਿਆ ਦੌਰਾਨ ਜੇਕਰ ਨਕਦ ਜਾਂ ਕਿਸੇ ਵਸਤੂ ਦੇ ਰੂਪ ਵਿਚ ਰਿਸ਼ਵਤ ਦਿੰਦਾ ਜਾਂ ਲੈਂਦਾ ਹੈ ਤਾਂ ਉਸ ਨੂੰ ਇੱਕ ਸਾਲ ਦੀ ਜੇਲ ਜਾਂ ਜੁਰਮਾਨਾਂ ਜਾਂ ਦੋਵੇਂ ਸਜਾਵਾਂ ਹੋ ਸਕਦੀਆਂ ਹਨ।
ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਇਹ ਵੀ ਕਿਹਾ ਕਿ ਭਾਰਤੀ ਦੰਡ ਸਹਿਤਾ ਦੀ ਧਾਰਾ 171-ਸੀ ਦੇ ਅਨੁਸਾਰ ਜੇ ਕੋਈ ਵਿਅਕਤੀ ਕਿਸੇ ਉਮੀਦਵਾਰ ਜਾਂ ਚੋਣਕਾਰ, ਜਾਂ ਕਿਸੇ ਹੋਰ ਵਿਅਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੰਦਾ ਹੈ ਤਾਂ ਉਸ ਨੂੰ ਵੀ ਇੱਕ ਸਾਲ ਦੀ ਜੇਲ ਜਾਂ ਜੁਰਮਾਨਾਂ ਜਾਂ ਫਿਰ ਦੋਵੇਂ ਸਜਾਵਾਂ ਵੀ ਹੋ ਸਕਦੀਆਂ ਹਨ। ਉਡਣ ਦਸਤਿਆਂ ਨੂੰ ਬਣਾਉਣ ਦੇ ਮੰਤਵ ਬਾਰੇੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਉਡਣ ਦਸਤਿਆਂ ਨੂੰ ਰਿਸ਼ਵਤਖ਼ੋਰਾਂ ਵਿਰੁੱਧ ਕਾਰਵਾਈ ਕਰਨ ਲਈ ਹੀ ਬਣਾਇਆ ਗਿਆ ਹੈ।
ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਚੋਣ ਖ਼ਰਚਿਆਂ 'ਤੇ ਨਿਗਰਾਨੀ ਰੱਖਣ ਲਈ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜਨ ਲਈ ਜਨਰਲ ਅਬਜ਼ਰਵਰ, ਖ਼ਰਚਾ ਅਬਜ਼ਰਵਰ, ਸਹਾਇਕ ਖ਼ਰਚਾ ਅਬਜ਼ਰਵਰ ਅਤੇ ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਹਨ। ਜੋ ਕਿ ਲੇਖਾ ਟੀਮਾਂ, ਸ਼ਿਕਾਇਤ ਨਿਵਾਰਨ ਸੈੱਲ, ਫਲਾਇੰਗ ਸਕੂਐਡ, ਸਟੈਟਿਕ ਸਰਵੇਲੈਂਸ ਟੀਮਾਂ, ਵੀਡੀਓ ਸਰਵੇਲੈਂਸ ਟੀਮਾਂ ਅਤੇ ਵੀਡੀਓ ਵਿਊਂਗ ਟੀਮਾਂ 'ਤੇ ਸਖ਼ਤ ਨਿਗਰਾਨੀ ਰੱਖਣਗੇ।

Labels:
punjab
No comments:
Post a Comment