ਬੀ. ਸ਼੍ਰੀਨਿਵਾਸਨ ਨੇ ਡਿਪਟੀ ਕਮਿਸ਼ਨਰ ਬਠਿੰਡਾ ਵਜੋਂ ਅਹੁਦਾ ਸੰਭਾਲਿਆ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਵਿਸਾਖੀ ਅਤੇ ਮਾਈਸਰਖ਼ਾਨੇ ਮੇਲੇ ਦੇ ਪ੍ਰਬੰਧਾਂ ਸਬੰਧੀ ਲਿਆ ਜਾਇਜ਼ਾ
ਬੀ. ਸ਼੍ਰੀਨਿਵਾਸਨ ਨੇ ਅਹੁਦਾ ਸੰਭਾਲਣ ਉਪਰੰਤ ਜ਼ਿਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲਾ ਅਫ਼ਸਰਾਂ ਨਾਲ ਮੀਟਿੰਗ ਕੀਤੀ। ਨਵੇਂ ਨਿਯੁਕਤ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਅਤੇ ਤਲਵੰਡੀ ਸਾਬੋ ਦੇ ਐਸ.ਡੀ.ਐਮ. ਸ਼੍ਰੀ ਬਬਨਦੀਪ ਸਿੰਘ ਵਾਲੀਆਂ ਕੋਲੋ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਮਾਈਸਰਖ਼ਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਅਧਿਕਾਰੀਆਂ ਨੂੰ ਕਿਹਾ ਉਹ ਇਨਾਂ ਮੇਲਿਆਂ ਦੀਆਂ ਤਿਆਰੀਆਂ ਕਰਦੇ ਹੋਏ ਵੱਧ ਤੋਂ ਵੱਧ ਜਨਤਕ ਸਹਿਯੋਗ ਲੈਣ। ਸ਼੍ਰੀਨਿਵਾਸਨ ਨੇ ਧਾਰਮਿਕ ਕਾਰਜਾਂ ਦੇ ਮੱਦੇਨਜ਼ਰ ਐਸ.ਐਸ.ਪੀ. ਡਾ. ਨਾਨਕ ਸਿੰਘ ਨਾਲ ਸੁਰੱਖਿਆ ਪ੍ਰਬੰਧਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ, ਜਿੱਥੇ ਜ਼ਿਲੇ ਦੇ ਦੋਵੇ ਸਥਾਨਾਂ 'ਤੇ ਸੈਂਕੜੇ ਲੋਕ ਇਕੱਠੇ ਹੋਣ ਦੀ ਸੰਭਾਵਨਾਂ ਹੈ। ਡਾ. ਨਾਨਕ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੋਵਾ ਮੇਲਿਆਂ ਲਈ ਕੀਤੇ ਗਏ ਪੁਲਿਸ ਪ੍ਰਬੰਧਾਂ ਬਾਰੇ ਵੀ ਜਾਣੂ ਕਰਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਅਧਿਕਾਰੀ, ਕਰਮਚਾਰੀ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਨੂੰ ਯਕੀਨੀ ਬਨਾਉਣ। ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਸਮੇਂ ਦੀ ਪਾਬੰਦਗੀ ਅਤੇ ਅਨੁਸ਼ਾਸਨ ਦਾ ਖ਼ਾਸ ਧਿਆਨ ਰੱਖਿਆ ਜਾਵੇ ਤਾਂ ਜੋ ਹੋਰ ਵੀ ਚੰਗੇਰੇ ਢੰਗ ਨਾਲ ਲੋਕਾਂ ਦੇ ਕੰਮ ਸਮੇਂ ਸਿਰ ਨੇਪਰੇ ਚਾੜੇ ਜਾ ਸਕਣ।
ਇਸ ਮੌਕੇ ਸਹਾਇਕ ਕਮਿਸ਼ਨਰ ਪੁੱਡਾ ਸ਼੍ਰੀ ਬਿਕਰਮ ਸ਼ੇਰਗਿੱਲ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਰਾਮਪੁਰਾ ਸ਼੍ਰੀ ਖੁਸ਼ਦਿਲ ਸਿੰਘ, ਐਸ.ਡੀ.ਐਮ. ਮੌੜ ਸ਼੍ਰੀ ਰਾਜਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਮੌਜੂਦ ਸਨ।
Labels:
punjab
No comments:
Post a Comment