ਚਾਲੀ ਮੁਕਤਿਆਂ ਦਾ ਜੀਵਨ ਅੱਜ ਵੀ ਸਾਡੇ ਲਈ ਪ੍ਰੇਰਣਾ ਸ਼ੋ੍ਰਤ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ,ਰੋਬੋਟਿਕ ਮਸ਼ੀਨਾਂ ਨਾਲ ਸੀਵਰੇਜ ਦੀ ਸਫਾਈ ਦੇ ਪੰਜਾਬ ਦੇ ਪਹਿਲੇ ਪ੍ਰੋਜੈਕਟ ਦਾ ਕੀਤਾ ਲੋਕ ਸਮਰਪਣ



ਸ਼ਹੀਦੀ ਸਮਾਗਮਾਂ ਦੇ ਸਿਆਸੀ ਕਾਨਰੰਸਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ
ਪੰਜਾਬ ਸਰਕਾਰ ਵੱਲੋਂ ਮਾਘੀ ਮੌਕੇ ਗੁਰਦੂਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੀਤਾ ਨਮਨ


ਸ੍ਰੀ ਮੁਕਤਸਰ ਸਾਹਿਬ, (ਡੱਬਵਾਲੀ ਨਿਊਜ਼ )
ਅੱਜ ਮਾਘ ਮਹੀਨੇ ਦੀ ਸੰਗਰਾਂਦ ਮੌਕੇ 40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗੇ ਮਾਘੀ ਮੇਲੇ ਦੌਰਾਨ ਸ: ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ, ਨੇ ਗੁਰੂਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰੂਦੁਆਰਾ ਸ਼ਹੀਦਾਂ ਵਿਖੇ ਮੱਥਾ ਟੇਕਿਆ ਅਤੇ ਸੰਗਤ ਵਿਚ ਬੈਠ ਕੇ ਲੰਗਰ ਛਕਿਆ।
ਇਸ ਮੌਕੇ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਸਲਾਹਕਾਰ ਮੁੱਖ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਗਿੱਦੜਬਾਹਾ, ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ ਵੀ ਉਨਾਂ ਦੇ ਨਾਲ ਹਾਜਰ ਸਨ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨਾਂ ਨੂੰ ਅੱਜ ਇਸ ਪਵਿੱਤਰ ਦਿਹਾੜੇ ਦੇ ਮੌਕੇ ਤੇ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ, ਨੇ ਸੰਗਤਾਂ ਦੇ ਦਰਸ਼ਨ ਕਰਨ ਲਈ ਭੇਜਿਆ ਹੈ ਅਤੇ ਨਿਮਾਣੇ ਸਿੱਖ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਕੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਉਨਾਂ ਨੇ ਕਿਹਾ ਕਿ ਚਾਲੀ ਮੁਕਤਿਆਂ ਦਾ ਜੀਵਨ ਅੱਜ ਵੀ ਸਾਡੇ ਲਈ ਪ੍ਰੇਰਣਾ ਸ਼ੋ੍ਰਤ ਹੈ ਅਤੇ ਸਾਨੂੰ ਆਪਣੇ ਗੁਰੂ ਪ੍ਰਤੀ ਆਪਣੇ ਸਮਰਪਨ ਦੀ ਅਗਵਾਈ ਦਿੰਦਾ ਹੈ।


ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ: ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸ਼ਹੀਦੀ ਸਮਾਗਮਾਂ ਉਤੇ ਰਾਜਨੀਤਕ ਕਾਨਫਰੰਸਾਂ ਕਰ ਕੇ ਸ਼ੋ੍ਰਮਣੀ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ ਅਤੇ ਧਾਰਮਿਕ ਮਹੌਲ ਨੂੰ ਗੰਧਲਾ ਕਰ ਕੇ ਸੰਗਤਾਂ ਦੀ ਸ਼ਰਧਾ ਨੂੰ ਠੇਸ ਪਹੁੰਚਾ ਰਿਹਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਨੇ ਕਿਹਾ ਬਿਜਲੀ ਕੀਮਤਾਂ ਵਿਚ ਵਾਧੇ ਲਈ ਪਿੱਛਲੀ ਸਰਕਾਰ ਵੱਲੋਂ ਕੀਤੇ ਗਲਤ ਸਮਝੌਤੇ ਅਸਲ ਕਾਰਨ ਹਨ। ਉਨਾਂ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਲਈ ਪਿੱਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਹੀ ਜਿੰਮੇਵਾਰ ਹਨ।
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ: ਬਾਜਵਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਨਾਲ ਖਿਲਵਾੜ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਕਿਸੇ ਨਾਲ ਧਰਮ ਦੇ ਅਧਾਰ ਤੇ ਵਖਰੇਵਾਂ ਨਹੀਂ ਕੀਤਾ ਜਾ ਸਕਦਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਮੰਦਭਾਵਨਾ ਨਾਲ ਪਾਸ ਕੀਤਾ ਗਿਆ ਹੈ।
ਇਸ ਉਪਰੰਤ ਉਨਾਂ ਨੇ ਅਕਾਲ ਅਕੈਡਮੀ ਸਕੂਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਸੀਵਰੇਜ ਦੇ ਮੈਨਹੋਲਾਂ ਦੀ ਸਫਾਈ ਲਈ ਵਰਤੀ ਜਾਣ ਵਾਲੀਆਂ ਰੋਬੋਟਿਕ ਮਸ਼ੀਨਾਂ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨਾਂ ਨੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ‘ਮੇਰਾ ਮੁਕਤਸਰ ਮੇਰਾ ਮਾਣ’ ਮਿਸ਼ਨ ਤਹਿਤ ਆਰੰਭੇ ਇਸ ਪ੍ਰੋਜੈਕਟ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਤਕਨੀਕ ਸੀਵਰੇਜਾਂ ਦੀ ਸਫਾਈ ਦੇ ਕੰਮ ਵਿਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ ਅਤੇ ਇਸ ਤਕਨੀਕ ਨਾਲ ਸੀਵਰੇਜ ਸਾਫ ਕਰਦੇ ਸਮੇਂ ਮਨੁੱਖਾਂ ਦੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਾਓ ਹੋ ਸਕੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ 90 ਲੱਖ ਰੁਪਏ ਦੀ ਲਾਗਤ ਨਾਲ ਫਿਲਹਾਲ ਦੋ ਮਸ਼ੀਨਾਂ ਦੀ ਖਰੀਦ ਕੀਤੀ ਹੈ ਅਤੇ ਇਸ ਵਿਚ ਇੰਨਾਂ ਦੀ 5 ਸਾਲ ਦੀ ਸਾਂਭ ਸੰਭਾਲ ਵੀ ਸ਼ਾਮਿਲ ਹੈ। ਇਸ ਮਸ਼ੀਨ ਨਾਲ ਮੈਲਾ ਢੋਣ ਦੀ ਸਮੱਸਿਆ, ਜਹਿਰੀਲੀਆਂ ਗੈਸਾਂ ਅਤੇ ਸੀਵਰੇਜ ਦੇ ਪਾਣੀ ਅਤੇ ਗਾਰ ਨਾਲ ਮਨੁੱਖੀ ਸ਼ਰੀਰ ਨੂੰ ਹੋਣ ਵਾਲੇ ਨੁਕਸਾਨ, ਇਨਫੈਕਸ਼ਨ ਅਤੇ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਮਿਲਣ ਨਾਲ ਇਸ ਕੰਮ ਵਿਚ ਲੱਗੇ ਲੋਕਾਂ ਨੂੰ ਇਸ ਨਾਲ ਵੱਡਾ ਲਾਭ ਹੋਵੇਗਾ ਅਤੇ ਉਨਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਵੇਗਾ।
ਬੈਂਡੀਕੂਟ ਨਾਂਅ ਮਸ਼ੀਨ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸ: ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਪਾਇਲਟ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਇਸ ਨੂੰ ਹੋਰਨਾਂ ਜ਼ਿਲਿਆਂ ਵਿਚ ਵੀ ਲਾਗੂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਇੰਨਾਂ ਮਸ਼ੀਨਾਂ ਦੀ ਵਰਤੋਂ ਸ਼ੁਰੂ ਕਰਨ ਵਾਲਾ ਰਾਜ ਦਾ ਪਹਿਲਾਂ ਜ਼ਿਲਾ ਹੈ।
ਇਸ ਤੋਂ ਪਹਿਲਾਂ ਦਰਬਾਰ ਸਾਹਿਬ ਵਿਖੇ ਕੈਬਨਿਟ ਮੰਤਰੀ ਸ: ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੂੰ ਸਿਰੋਪਾਓ ਭੇਂਟ ਕੀਤਾ ਗਿਆ ਜਦ ਕਿ ਅਕਾਲ ਐਕਡਮੀ ਵਿਖੇ ਜ਼ਿਲਾ ਪ੍ਰਸ਼ਾਸਨ ਵੱਲੋਂ ਉਨਾਂ ਨੂੰ ਵਿੇਸ਼ਸ ਸਨਮਾਨ ਚਿੰਨ ਭੇਂਟ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਅਤੇ ਐਸ.ਐਸ.ਪੀ. ਸ: ਰਾਜਬਚਨ ਸਿੰਘ ਸੰਧੂ ਨੇ ਜ਼ਿਲੇ ਵਿਚ ਪੁੱਜਣ ਤੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਏਡੀਸੀ ਜਨਰਲ ਸ੍ਰੀ ਸੰਦੀਪ ਕੁਮਾਰ, ਏ.ਡੀ.ਸੀ. ਵਿਕਾਸ ਸ: ਐਚ.ਐਸ. ਸਰਾਂ, ਜ਼ਿਲਾਂ ਪ੍ਰੀਸ਼ਦ ਚੇਅਰਮੈਨ ਸ: ਨਰਿੰਦਰ ਸਿੰਘ ਕਾਊਣੀ, ਐਸ.ਡੀ.ਐਮ. ਸ੍ਰੀ ਗੋਪਾਲ ਸਿੰਘ, ਸ੍ਰੀ ਓਮ ਪ੍ਰਕਾਸ਼, ਸ੍ਰੀਮਤੀ ਵੀਰਪਾਲ ਕੌਰ, ਜ਼ਿਲਾ ਕਾਂਗਰਸ ਪ੍ਰਧਾਨ ਸ: ਹਰਚਰਨ ਸਿੰਘ ਬਰਾੜ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸੁਭਾਸ ਚੰਦਰ, ਇੰਫੋਟੈਕ ਡਾਇਰੈਕਟਰ ਡਾ: ਨਰੇਸ਼ ਪਰੂਥੀ, ਸ: ਗੁਰਸੰਤ ਸਿੰਘ ਬਰਾੜ, ਸ: ਸਿਮਰਨਜੀਤ ਸਿੰਘ ਭੀਨਾ ਬਰਾੜ, ਸ੍ਰੀ ਗੁਰਦਾਸ ਗਿਰਧਰ, ਕਾਰਜਕਾਰੀ ਇੰਜਨੀਅਰ ਸ੍ਰੀ ਪੀਐਸ ਧੰਜੂ ਆਦਿ ਵੀ ਹਾਜਰ ਸਨ।

No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई