ਕਰਫਿਊ ਦੌਰਾਨ ਕਿਸਾਨਾਂ, ਸਪੇਅਰ ਪਾਰਟਸ, ਖਾਦ ਅਤੇ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ


ਸ੍ਰੀ ਮੁਕਤਸਰ ਸਹਿਬ(ਡੱਬਵਾਲੀ ਨਿਊਜ਼ )
ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਹੁਕਮਾਂ ਅਨੁਸਾਰ ਜਿ਼ਲ੍ਹੇ ਵਿੱਚ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਕਰਫਿਊ ਲਗਾਇਆ ਹੋਇਆ ਹੈ। ਇਹਨਾਂ ਹੁਕਮਾਂ ਦੇ ਚੱਲਦਿਆਂ ਜਿ਼ਲ੍ਹਾ ਮੈਜਿਸਟਰੇਟ ਨੇ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹਨਾਂ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਵਲੋਂ ਕਣਕ ਦੀ ਫਸਲ ਦੀ ਕਟਾਈ ਅਤੇ ਵੱਖ ਵੱਖ ਖੇਤੀ ਕਾਰਜਾਂ ਲਈ ਹੁਣ ਕਿਸਾਨ ਆਪਣੇ ਖੇਤ ਮਜ਼ਦੂਰਾਂ ਸਮੇਤ ਖੇਤਾਂ ਵਿੱਚ ਸਵੇਰੇ 6.00 ਵਜੇ ਤੋਂ ਸਵੇਰੇ 9.00 ਵਜੇ ਤੱਕ ਜਾ ਸਕਦੇ ਹਨ ਅਤੇ ਖੇਤਾਂ ਤੋਂ ਵਾਪਸ ਸ਼ਾਮ 7 ਵਜੇ ਤੋਂ ਸ਼ਾਮ 9 ਵਜੇ ਤੱਕ ਆ ਸਕਦੇ ਹਨ।ਇਹਨਾਂ ਹੁਕਮਾਂ ਅਨੁਸਾਰ ਕਿਸਾਨ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਆਪਣੇ ਖੇਤਾਂ ਵਿੱਚ ਹੀ ਰਹਿਣਗੇ ਅਤੇ ਆਪਣੀ ਖੇਤੀ ਨਾਲ ਸਬੰਧਿਤ ਖੇਤੀ ਕਾਰਜ ਕਰਨਗੇ। ਇਸ ਸਮੇਂ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਜਨਤਕ ਥਾਂ ਦੀ ਗਤੀਵਿਧੀ ਜਾਂ ਆਵਾਜਾਈ ਦੀ ਆਗਿਆ ਨਹੀਂ ਹੋਵੇਗੀ।
ਕਿਸਾਨਾਂ ਦੀ ਫਸਲ ਦੀ ਕਟਾਈ, ਬਿਜਾਈ ਅਤੇ ਢੋਆ ਢੁਆਈ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਜਿਵੇਂ ਕਿ ਟਰੈਕਟਰ,ਟਰਾਲੀ, ਕੰਬਾਇਨ ਆਦਿ ਦੀ ਆਵਾਜਾਈ ਵਿੱਚ ਕਰਫਿਊ ਹੁਕਮਾਂ ਵਿੱਚ ਮੁਕੰਮਲ ਤੌਰ ਤੇ ਛੋਟ ਦਿੱਤੀ ਗਈਹੈ।
ਇਹਨਾਂ ਹੁਕਮਾਂ ਅਨੁਸਾਰ ਸਹਿਕਾਰੀ ਅਤੇ ਨਿੱਜੀ ਖੇਤਰ ਵਿੱਚ ਫਾਰਮ ਮਸ਼ੀਨਰੀ ਨਾਲ ਸਬੰਧਿਤ ਕਸਟਮ ਹਾਈਰਿੰਗ ਸੈਂਟਰਾਂ ( ਕਿਰਾਏ ਤੇ ਸੰਦ ਲੈਣ ਸਬੰਧ), ਖੇਤੀ ਮਸ਼ੀਨਰੀ ਬੈਂਕ ਦੇ ਸੰਚਾਲਨ ਦੀ ਕਰਫਿਊ ਹੁਕਮਾਂ ਵਿੱਚ ਸਵੇਰੇ 6 ਵਜੇ ਤੋਂ ਸਵੇਰੇ 9.00 ਵਜੇ ਤੱਕ ਛੋਟ ਦਿੱਤੀ ਗਈ ਹੈ। ਖੇਤੀ ਮਸ਼ੀਨਰੀ ਦੀ ਰਿਪੇਅਰ ਅਤੇ ਸਪੇਅਰ ਪਾਰਟਸ ਆਦਿ ਨਾਲ ਸਬੰਧਿਤ ਦੁਕਾਨਾਂ ਨੂੰ ਵੀ ਰੋਜ਼ਾਨਾ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਛੋਟ ਦਿੱਤੀ ਗਈ ਹੈ।
ਜਿਲ੍ਹੇ ਅੰਦਰ ਬੀਜਾ, ਖਾਦ, ਕੀਟ ਨਾਸ਼ਕਾਂ ਦੀ ਵਿਕਰੀ ਦੀ ਕਰਫਿਊ ਹੁਕਮਾਂ ਵਿੱਚ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਛੋਟ ਦਿੱਤੀ ਗਈ ਹੈ।ਇਸ ਸਮੇਂ ਦੌਰਾਨ ਕਿਸਾਨ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਖਰੀਦ ਸਕਦੇ ਹਨ।
ਇਹਨਾਂ ਹੁਕਮਾਂ ਅਨੁਸਾਰ ਕਿਸਾਨ ਅਤੇ ਸਬੰਧਿਤ ਦੁਕਾਨਦਾਰ 2 ਮੀਟਰ ਤੱਕ ਸਮਾਜਿਕ ਦੂਰੀ ਬਣਾਂ ਕੇ ਰੱਖਣਗੇ।





No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई