ਕਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਜਿ਼ਲ੍ਹੇ ਵਿੱਚ ਮੌਜੂਦ--ਡਿਪਟੀ ਕਮਿਸ਼ਨਰ

ਕਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਰੱਖੀ ਜਾ ਰਹੀ ਹੈ,ਪੂਰੀ ਚੌਕਸੀ
ਸ੍ਰੀ ਮੁਕਤਸਰ ਸਹਿਬ(ਡੱਬਵਾਲੀ ਨਿਊਜ਼ )
ਸ੍ਰੀ ਐਮ. ਕੇ. ਅਰਵਿੰਦ ਕੁਮਾਰ ਡਿਪਟੀ ਕਮਿਸ਼ਨਰ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਕਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਅਤੇ ਕਰੋਨਾ ਦੀ ਬਿਮਾਰੀ ਨਾਲ ਨਜਿੱਠਣ ਲਈ ਉਚਿੱਤ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੀ ਉਲੰਘਣਾ ਨਾ ਕਰਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਡਾ. ਹਰੀ ਨਾਇਰਣ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਿਹਤ ਵਿਭਾਗ ਵਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਮੁਹੱਇਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਅਮਲੇ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਘਰ ਘਰ ਜਾ ਕੇ ਕਰੋਨਾ ਵਾਇਰਸ ਨਾਲ ਸਬੰਧਿਤ ਮਰੀਜਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।
ਉਹਨਾਂ ਅੱਗੇ ਦੱਸਿਆਂ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਖਦਸੇ ਦੇ ਮੱਦੇਨਜ਼ਰ ਜਿ਼ਲ੍ਹੇ ਤੋਂ 16 ਵਿਅਕਤੀਆਂ ਦੇ ਸੈਂਪਲਾਂ ਵਿੱਚੋ 13 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਬਾਕੀ ਰਹਿੰਦੇ ਤਿੰਨ ਸੱਕੀ ਮਰੀਜਾਂ ਦੇ ਸੈਂਪਲ ਦੁਬਾਰਾ 48 ਘੰਟਿਆਂ ਬਾਅਦ ਭੇਜਣ ਦੀ ਸਲਾਹ ਦਿੱਤੀ ਗਈ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਰੋਨਾ ਵਾਇਰਸ ਦੇ ਸੱਕੀ ਮਰੀਜ਼ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ, ਤਾਂ ਉਹ ਇਸ ਸਬੰਧੀ ਸੂਚਨਾਂ ਸਿਹਤ ਵਿਭਾਗ ਨੂੰ ਜਰੂਰ ਦੇਣ ਤਾਂ ਜੋ ਹੋਰ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।
ਸਿਵਿਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾ ਦੀ ਜਰੂਰ ਪਾਲਣਾ ਕਰਨਾ, ਹਮੇਸ਼ਾ ਮੂੰਹ ਢੱਕ ਕੇ ਰੱਖਣ, ਹੱਥਾਂ ਦੀ ਸਫਾਈ ਰੱਖਣ, ਸਾਬਣ ਨਾਲ ਹੱਥਾਂ ਨੂੰ ਵਾਰ ਵਾਰ ਧੋਤਾ ਜਾਵੇ, ਦੂਸਰੇ ਲੋਕਾਂ ਨਾਲ ਹੱਥ ਮਿਲਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਆਪਸੀ ਮੇਲ ਮਿਲਾਪ ਤੋਂ ਬਚਿਆ ਜਾਵੇ ਅਤੇ ਜਿ਼ਲ੍ਹਾ ਮੈਜਿਸਟਰੇਟ ਵਲੋਂ ਲਗਾਏ ਗਏ ਕਰਫਿਊ ਸਬੰਧੀ ਘਰ ਵਿੱਚ ਹੀ ਮੌਜੂਦ ਰਿਹਾ ਜਾਵੇ।
No comments:
Post a Comment