ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਲਈ ਵੱਖਰੀ ਆਰਜੀ ਜੇ਼ਲ੍ਹਾਂ ਦਾ ਕੀਤਾ ਪ੍ਰਬੰਧ

ਸ੍ਰੀ ਮੁਕਤਸਰ ਸਹਿਬ(ਡੱਬਵਾਲੀ ਨਿਊਜ਼ )
ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਹੁਕਮਾਂ ਅਨੁਸਾਰ ਜਿ਼ਲ੍ਹੇ ਵਿੱਚ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਕਰਫਿਊ ਲਗਾਇਆ ਹੋਇਆ ਹੈ। ਇਹਨਾਂ ਹੁਕਮਾਂ ਦੇ ਚੱਲਦਿਆਂ ਜਿ਼ਲ੍ਹਾ ਮੈਜਿਸਟਰੇਟ ਨੇ ਕੁਝ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।ਇਹਨਾਂ ਨਿਰਦੇਸ਼ਾਂ ਅਨੁਸਾਰ ਮਲੋਟ ਤੋਂ ਗਿੱਦੜਬਾਹਾ ਨੂੰ ਜਾਂਦੇ ਨੈਸ਼ਨਲ ਹਾਈਵੇ (ਐਨ.ਐਚ 7) ਤੋਂ ਪੈਂਦੇ ਪੈਟਰੋਲ ਪੰਪ 24 ਘੰਟੇ ਖੁੱਲ੍ਹੇ ਰਹਿਣਗੇ, ਪਰੰਤੂ ਇਹਨਾਂ ਪੰਪਾਂ ਤੋਂ ਚੀਜਾਂ ਦੀ ਢੋਆ-ਢੁਆਈ ਵਾਲੇ ਵਹੀਕਲਾਂ ਨੂੰ ਕੇਵਲ ਡੀਜ਼ਲ ਦੀ ਸਪਲਾਈ ਕੀਤੀ ਜਾਵੇਗੀ।
ਇਹਨਾਂ ਹੁਕਮਾਂ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਰਸੋਈ ਗੈਸ ਦੀ ਸਪਲਾਈ ਸਵੇਰੇ 07 ਵਜੇ ਤੋਂ ਸ਼ਾਮ 04 ਵਜੇ ਤੱਕ 5 ਅਪ੍ਰੈਲ,8 ਅਪ੍ਰੈਲ,11 ਅਪ੍ਰੈਲ ਅਤੇ 14 ਅਪ੍ਰੈਲ ਨੂੰ ਕੀਤੀ ਜਾਵੇਗੀ ਜਦਕਿ ਪੇਂਡੂ ਖੇਤਰਾਂ ਵਿੱਚ 4 ਅਪ੍ਰੈਲ, 6 ਅਪ੍ਰੈਲ, 8 ਅਪ੍ਰੈਲ, 10 ਅਪ੍ਰੈਲ, 12 ਅਪ੍ਰੈਲ ਅਤੇ 14 ਅਪ੍ਰੈਲ ਨੂੰ ਕੀਤੀ ਜਾਵੇਗੀ।
ਜਿ਼ਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਕੋਈ ਵੀ ਆਮ ਵਿਅਕਤੀ ਜੋ ਬਾਹਰਲੇ ਜਿ਼ਲ੍ਹੇ ਜਾਂ ਸਟੇਟ ਤੋਂ ਜਿ਼ਲ੍ਹਾ ਸ੍ਰੀ ਮੁਕਤਸਰ ਵਿੱਚ ਆਉਂਦਾ ਹੈ ਤਾਂ ਉਸਨੂੰ ਆਪਣੀ ਦਰਖਾਸਤ ਦੇ ਨਾਲ ਮੈਡੀਕਲ ਫਿਟਨੈਸ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ,ਜਿਸ ਵਿੱਚ ਸਪਸ਼ਟ ਕੀਤਾ ਹੋਵੇਕਿ ਉਸ ਵਿੱਚ ਫਲੂ ਨਾਲ ਸਬੰਧਿਤ ਕੋਈ ਲੱਛਣ ਨਹੀਂ ਹਨ, ਇਸ ਤੋਂ ਬਿਨ੍ਹਾ ਉਸਨੂੰ ਜਿ਼ਲ੍ਹਾ ਅਸ੍ਰੀ ਮੁਕਤਸਰ ਸਾਹਿਬ ਦੀ ਹੱਦ ਅੰਦਰ ਆਉਂਣ ਦੀ ਆਗਿਆ ਨਹੀਂ ਹੋਵੇਗੀ।
ਜਿ਼ਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਲਈ ਆਰਜ਼ੀ ਜ਼ੇਲ੍ਹ ਦਾ ਪਬੰਧ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਅਤੇ ਪੁਲਿਸ ਲਾਇਨ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਹੈ।
No comments:
Post a Comment