ਸਾਬਕਾ ਐਮ.ਪੀ ਸ. ਗੁਰਦਾਸ ਬਾਦਲ ਨੂੰ ਪਿੰਡ ਬਾਦਲ ਵਿਖੇ ਦਿੱਤੀ ਹੁੰਜੂਆ ਭਰੀ ਅੰਤਿਮ ਵਿਦਾਇਗੀ
ਕੋਵਿਡ-19 ਮਹਾਮਾਰੀ ਦੇ ਚਲਦਿਆਂ ਪਰਿਵਾਰ ਵਲੋਂ ਇੱਕਠ ਨਾ ਹੋਣ ਦੀ ਕੀਤੀ ਗਈ ਅਪੀਲ
ਸ੍ਰੀ ਮੁਕਤਸਰ ਸਾਹਿਬ(ਡੱਬਵਾਲੀ ਨਿਊਜ਼ )
ਸਾਬਕਾ ਐਮ.ਪੀ ਅਤੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਬਾਦਲ ਦੇ ਪਿਤਾ ਸ. ਗੁਰਦਾਸ ਬਾਦਲ ਜੋ ਕਿ 90 ਸਾਲਾਂ ਦੇ ਸਨ ਦਾ ਦਿਹਾਂਤ ਕੱਲ ਦੇਰ ਰਾਤ ਮੌਹਾਲੀ ਦੇ ਫੋਰਟੀਜ਼ ਹਸਪਤਾਲ ਵਿਖੇ ਹੋਣ ਉਪਰੰਤ ਉਨਾਂ ਦਾ ਅੰਤਿਮ ਸੰਸਕਾਰ ਅੱਜ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ।ਕੋਵਿਡ-19 ਮਹਾਮਾਰੀ ਦੇ ਚਲਦਿਆਂ ਸ. ਗੁਰਦਾਸ ਬਾਦਲ ਦੇ ਪਰਿਵਾਰ ਵਲੋਂ ਅਤੇ ਸ. ਮਨਪ੍ਰੀਤ ਬਾਦਲ ਵਲੋਂ ਇੱਕਠ ਨਾ ਕਰਨ ਦੀ ਅਪੀਲ ਵੀ ਕੀਤੀ ਗਈ।ਸ. ਮਨਪ੍ਰੀਤ ਬਾਦਲ ਨੇ ਪੰਜਾਬ ਵਾਸੀਆਂ ਨੂੰ ਸੰਬੋਧਿਤ ਹੁੰਦੇ ਹੋਏ ਇੱਕ ਭਾਵੂਕ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਉਨਾਂ ਦੇ ਪਿਤਾ 70 ਸਾਲ ਦੀ ਉਮਰ ਤੱਕ ਆਮ ਜਨਤਾ ਨਾਲ ਵਿਚਰਦੇ ਰਹੇ। ਉਨਾਂ ਨੇ ਸਮੂਹ ਪੰਜਾਬ ਵਾਸੀਆਂ ਦਾ ਉਨਾਂ ਨਾਲ ਦੁੱਖ ਸਾਂਝਾ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਅਰੁਣ ਮਿੱਤਲ ਆਈ.ਜੀ ਬਠਿੰਡਾ ਵਲੋਂ ਪੰਜਾਬ ਦੇ ਗਵਰਨਰ ਵਲੋਂ ਭੇਜੀ ਗਈ ਰੀਥ ਸ. ਗੁਰਦਾਸ ਬਾਦਲ ਨੂੰ ਭੇਂਟ ਕੀਤੀ।
ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਬਾਦਲ ਮੈਂਬਰ ਪਾਰਲੀਮੈਂਟ, ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ, ਸ੍ਰੀ ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸ੍ਰੀਮਤੀ ਅਰੁਣਾ ਚੌਧਰੀ ਕੈਬਨਿਟ ਮੰਤਰੀ, ਮੈਡਮ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਹਲਕਾ ਵਿਧਾਇਕ ਗਿੱਦੜਬਾਹਾ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਪੋਤਰਾ ਅਰਜੁਨ ਬਾਦਲ, ਡਾ. ਓਮ ਪ੍ਰਕਾਸ਼ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪੰਜਾਬ ਦੀਆਂ ਉੱਘੀਆਂ ਸਖਸ਼ੀਅਤ ਵੀ ਹਾਜਰ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਸ਼ੌਕ ਸਲਾਮੀ ਦਿੱਤੀ ਗਈ।
No comments:
Post a Comment