health
[health][bsummary]
sports
[sports][bigposts]
entertainment
[entertainment][twocolumns]
Comments
ਆਪਣੇ ਕੰਨਾਂ ਨੂੰ ਟੀ.ਵੀ., ਰੇਡੀਓ, ਈਅਰਫੋਨ, ਪਟਾਕੇ ਅਤੇ ਉੱਚੀ ਆਵਾਜ਼ ਤੋਂ ਬਚਾਓ: ਡਾ ਬੰਦਨਾ ਮੈਡੀਕਲ ਅਫ਼ਸਰ
Dabwalinews.com
ਸ੍ਰੀ ਮੁਕਤਸਰ ਸਾਹਿਬ 3 ਮਾਰਚ-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਵਿੱਚ ਅਤੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਦੀ ਦੇਖਰੇਖ ਵਿੱਚ ਜਿਲ੍ਹਾ ਪੱਧਰੀ ਵਿਸ਼ਵ ਸੁਣਨ ਸ਼ਕਤੀ ਦਿਵਸ ਜਿਲ੍ਹਾ ਸਿੱਖਿਆ ਅਫ਼ਸਰ ਵਿਖੇ ਮਨਾਇਆ ਗਿਆ ਅਤੇ ਵੱਖ ਵੱਖ ਸਿਹਤ ਸੰਸਥਾਵਾਂ ਵਿੱਖੇ ਕੰਨਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਚੈਕਅੱਪ ਕੈਂਪ ਲਗਾਏ ਗਏ। ਇਸ ਸਮੇਂ ਡਾ ਬੰਦਨਾ ਕੰਨ, ਨੱਕ ਅਤੇ ਗਲੇ ਦੇ ਮਾਹਿਰ, ਡਾ ਅੰਜੂ ਗੁਪਤਾ ਜਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਕਪਿਲ ਸ਼ਰਮਾ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ, ਗੁਰਤੇਜ ਸਿੰਘ ਅਤੇ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਸ੍ਰੀ ਰਾਹੁਲ ਬਖਸੀ, ਲਾਲ ਚੰਦ ਰੁਪਾਣਾ ਅਤੇ ਵੱਖ ਵੱਖ ਸਕੂਲਾਂ ਤੋਂ ਅਧਿਆਪਿਕ ਨੇ ਸਮੂਲੀਅਤ ਕੀਤੀ। ਇਸ ਮੌਕੇ ਡਾ ਪ੍ਰਭਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਵੱਖ ਵੱਖ ਸਿਹਤ ਵਿਸ਼ਿਆਂ ਤੇ ਆਮ ਜਨਤਾ ਨੂੰ ਕੰਨਾਂ ਦੀ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਬਾਕੀ ਸਰੀਰ ਦੇ ਬਾਕੀ ਅੰਗਾਂ ਨੂੰ ਸਿਹਤਮੰਦ ਰੱਖਣ ਤੋਂ ਇਲਾਵਾ ਕੰਨਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।
ਡਾ. ਬੰਦਨਾ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਨਾਂ ਨਾਲ ਸਬੰਧਿਤ ਕਿਸੇ ਵੀ ਸਮੱਸਿਆ ਨੂੰ ਹਲਕੇ ਨਾਲ ਨਹੀਂ ਲੈਣਾ ਚਾਹੀਦਾ। ਜੇਕਰ ਕੰਨ ਡੁਲਦੇ ਹੋਣ, ਸੁਣਾਈ ਘੱਟ ਦੇ ਰਿਹਾ ਹੋਵੇ, ਜਮਾਂਦਰੂ ਬੋਲਾਪਣ, ਕੰਨਾਂ ਵਿੱਚ ਸ਼ਾਂ-ਸ਼ਾਂ ਦੀ ਆਵਾਜ਼ ਆਉਣ ਅਤੇ ਚੱਕਰ ਆਉਣ ਵਰਗੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਗਰਭ ਅਵਸਥਾ ਦੌਰਾਨ ਡਾਕਟਰ ਦੀ ਸਲਾਹ ਤੋਂ ਬਿਨਾਂ ਲਈ ਗਈ ਦਵਾਈ ਨਵਜੰਮੇ ਬੱਚੇ ਵਿੱਚ ਸੁਨਣ ਦੀਆਂ ਕਮੀਆਂ ਦਾ ਕਾਰਣ ਬਣ ਸਕਦੀ ਹੈ। ਗਰਭ ਦੌਰਾਨ ਕੋਈ ਵੀ ਦਵਾਈ ਲੈਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲਓ। ਬੱਚਿਆਂ ਨੂੰ ਸੂਚੀ ਅਨੁਸਾਰ ਪੂਰਾ ਟੀਕਾਕਰਣ ਕਰਵਾਓ। ਗਲਸੂਆ ਜਾਂ ਕਨਫੋੜਾ ਅਤੇ ਖਸਰਾ ਵਰਗੀਆਂ ਬਿਮਾਰੀਆਂ ਬੋਲਾਪਣ ਦਾ ਕਾਰਨ ਬਣ ਸਕਦੀਆਂ ਹਨ।
ਸੜਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਵਾਉਣ ਤੋਂ ਪ੍ਰਹੇਜ਼ ਕਰੋ। ਜੇਕਰ ਸਕੂਲ ਵਿੱਚ ਪੜ੍ਹ ਰਿਹਾ ਬੱਚਾ ਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਡਾਕਟਰ ਨਾਲ ਸੰਪਰਕ ਕਰੋ। ਘੱਟ ਸੁਨਣ ਸ਼ਕਤੀ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਨਾਲ ਰਲਾਉਣ ਲਈ ਉਤਸ਼ਾਹਿਤ ਕਰੋ। ਇਹ ਮਨੋਵਿਗਿਆਨਕ ਅਤੇ ਸੰਚਾਰ ਦੇ ਹੁਨਰ ਨੁੂੰ ਵਿਕਸਤ ਕਰਨ ਵਿੱਚ ਸਹਾਇਤਾ ਕਰੇਗਾ। ਕੰਨਾਂ ਵਿੱਚ ਗੰਦਾ ਪਾਣੀ ਜਾਣ ਤੋਂ ਰੋਕੋ ਅਤੇ ਆਪਣੇ ਕੰਨਾਂ ਵਿੱਚ ਤੇਲ ਜਾਂ ਕੋਈ ਤਿੱਖੀਆਂ ਚੀਜਾਂ/ਮਾਚਿਸ ਦੀ ਤੀਲੀ ਜਾਂ ਕੰਨ ਸਾਫ਼ ਕਰਨ ਵਾਲੇ ਬੱਡਸ ਨਾ ਮਾਰੋ। ਆਪਣੇ ਕੰਨਾਂ ਨੂੰ ਟੀ.ਵੀ., ਰੇਡੀਓ, ਈਅਰਫੋਨ, ਪਟਾਕੇ ਅਤੇ ਉੱਚੀ ਆਵਾਜ਼ ਤੋਂ ਬਚਾਓ। ਉਹਨਾਂ ਕਿਹਾ ਕਿ 60 ਸਾਲ ਦੀ ਉਮਰ ਤੋਂ ਬਾਅਦ ਸਾਲ ਵਿੱਚ ਇੱਕ ਵਾਰ ਕੰਨਾਂ ਦਾ ਚੈਕ ਅੱਪ ਮਾਹਿਰ ਡਾਕਟਰ ਤੋਂ ਜਰੂਰ ਕਰਵਾਉਣਾ ਚਾਹੀਦਾ ਹੈ।
Related Posts
ਆਪਣੇ ਕੰਨਾਂ ਨੂੰ ਟੀ.ਵੀ., ਰੇਡੀਓ, ਈਅਰਫੋਨ, ਪਟਾਕੇ ਅਤੇ ਉੱਚੀ ਆਵਾਜ਼ ਤੋਂ ਬਚਾਓ: ਡਾ ਬੰਦਨਾ ਮੈਡੀਕਲ ਅਫ਼ਸਰ
Reviewed by DabwaliNews
on
9:28:00 PM
Rating: 5
Subscribe to:
Post Comments (Atom)
IMPORTANT-------ATTENTION -- PLEASE
क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई
fv
Translate
Subscribe Us
social links
[socialcounter]
[facebook][https://www.facebook.com/dabwalinews/][4.2k]
[twitter][https://twitter.com/dabwalinews][1.2k]
[youtube][https://www.youtube.com/c/dabwalinews][23k]
[linkedin][#][230]
Wikipedia
Search results
sponsored
Gurasees Homeopathic Clinic
Popular Posts
-
BREAKING NEWS #dabwalinews.com हरियाणा के डबवाली में एक मसाज सेंटर पर पुलिस छापे का सनसनीखेज खुलासा हुआ है.पुलिस ने देर रात म...
-
दुल्हन के तेवर देख दुल्हे वालों ने बुलाई पुलिस चंडीगढ़ में रहने वाली लडक़ी की डबवाली के युवक से हुआ था विवाह #dabwalinews.com Exclusiv...
-
कुमार मुकेश, भारत में छिपकलियों की कोई भी प्रजाति जहरीली नहीं है, लेकिन उनकी त्वचा में जहर जरूर होता है। यही कारण है कि छिपकलियों के काटन...
-
DabwaliNews.com दोस्तों जैसे सभी को पता है के कैसे डबवाली उपमंडल के कुछ ग्रामीण इलाकों में बल काटने वाले गिरोह की दहशत से लोगो में अ...
-
#dabwalinews.com पंजाब के सीएम प्रकाश सिंह बादल पर बुधवार को एक युवक द्वारा उनके ही विधानसभा क्षेत्र में चुनाव प्रचार के दौरान जू...
-
dabwalinews.com डबवाली। डबवाली में गांव जंडवाला बिश्नोई के नजदीक एक ढाणी में पंजाब व हरियाणा पुलिस की 3 गैंगस्टर के बीच मुठभेड़ हो गई। इस...
-
BREAKING NEWS लॉकडाउन 4. 0 डबवाली में कोरोना ने दी दस्तक डबवाली के प्रेम नगर व रवि दास नगर में पंजाब से अपने रिश्तेदार के घर मिलने आई म...
No comments:
Post a Comment