ਚਾਹਵਾਨ ਵਿਅਕਤੀ ਰੂਟ ਪਰਮਿਟ ਲਈ ਕਰ ਸਕਦੇ ਹਨ 7 ਅਕਤੂਬਰ ਤੱਕ ਅਪਲਾਈ

ਸ੍ਰੀ ਮੁਕਤਸਰ ਸਾਹਿਬ 3 ਅਕਤੂਬਰ- ਪੰਜਾਬ ਰੋਡਵੇਜ਼ ਜਨਰਲ ਮੈਨੇਜਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਆਵਾਜਈ ਦੀਆਂ ਸਹੂਲਤਾਂ ਨੂੰ ਹੋਰ ਵਧੀਆਂ ਬਨਾਉਣ ਲਈ ਅਤੇ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਨੈਸ਼ਨਲ ਹਾਈਵੇਜ਼ ਅਤੇ ਸਟੇਟ ਹਾਈਵੇਜ਼ ਨਾਲ ਸਬੰਧਤ ਵੱਖ-ਵੱਖ ਰੂਟਾਂ ਸਬੰਧੀ 248 ਸਰਕਾਰੀ ਅਤੇ ਪ੍ਰਾਈਵੇਟ ਰੂਟ ਪਰਮਿਟ ਜਾਰੀ ਕੀਤੇ ਜਾਣੇ ਹਨ। ਉਹਨਾ ਕਿਹਾ ਕਿ ਚਾਹਵਾਨ ਵਿਅਕਤੀ 07 ਅਕਤੂਬਰ 2021 ਤੱਕ ਤੱਕ ਇਹ ਰੂਟ ਪਰਮਿਟ ਅਪਲਾਈ ਕਰ ਸਕਦੇ ਹਨ। ਇਸ ਸਬੰਧ ਵਿੱਚ ਕੋਈ ਵੀ ਜਾਣਕਾਰੀ ਲੈਣ ਲਈ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਰਿਜ਼ਨਲ ਟਰਾਂਸਪੋਰਟ ਅਥਾਰਟੀ ਦੇ ਦਫਤਰ ਜਾਂ ਜਨਰਲ ਮੈਨੇਜਰ, ਪੰਜਾਬ ਰੋਡੇਵਜ਼ ਸ੍ਰੀ ਮੁਕਤਸਰ ਸਾਹਿਬ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Source Link - Interested persons can apply for route permit from 7th October

No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई