ਜਿਲ੍ਹਾ ਪੁਲਿਸ ਮੁੱਖੀ ਵੱਲੋਂ ਥਾਣਾ ਕਿੱਲਿਆਂਵਾਲੀ ਦੀ ਕੀਤੀ ਅਚਣਚੇਤ ਚੈਕਿੰਗ ਕੰਮ ਕਾਜ਼ ਦਾ ਲਿਆ ਜਾਇਆ ਅਤੇ ਪੁਲਿਸ ਮੁਲਾਜਮਾਂ ਨੂੰ ਕੀਤੀਆਂ ਹਦਾਇਤਾ ਜਾਰੀ

ਕਿੱਲਿਆਂਵਾਲੀ- ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਚਲਦਿਆ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਵੱਲੋਂ ਜਿੱਥੇ ਨਾਕਾਬੰਦੀ ਕਰ ਸ਼ਰਾਰਤੀ ਅਨਸਰਾਂ ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਜ਼ਿਲ੍ਹਾ ਅੰਦਰ ਗਸ਼ਤ ਵਾ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਜੀ ਵੱਲੋਂ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਥਾਣਿਆ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਥਾਣਾ ਕਿੱਲਿਆਂਵਾਲੀ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਸ. ਜਸਪਾਲ ਸਿੰਘ ਡੀ.ਐਸ.ਪੀ ਲੰਬੀ, ਐਸ.ਆਈ ਕਰਮਜੀਤ ਕੌਰ ਮੁੱਖ ਅਫਸਰ ਥਾਣਾ ਕਿੱਲਿਆਂਵਾਲੀ ਵੀ ਹਾਜ਼ਰ ਸਨ।
ਇਸ ਮੌਕੇ ਐਸ.ਐਸ.ਪੀ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਤੇ ਅੱਜ ਥਾਣਾ ਕਿੱਲਿਆਂਵਾਲੀ ਦੀ ਅਚਨਚੇਤ ਚੈਕਿੰਗ ਕੀਤੀ ਗਈ, ਉਨ੍ਹਾਂ ਕਿਹਾ ਕਿ ਥਾਣੇ ਅੰਦਰ ਅਸਲਾ, ਮੈੱਸ, ਮਾਲ ਖਾਨੇ ਦਾ ਰਿਕਾਰਡ, ਡਾਕ ਰਜਿਸ਼ਟਰ, ਬਿਲਡਿੰਗ, ਕੈਮਰੇ ਬਾਰੇ ਜਾਇਜ਼ਾ ਲਿਆ ਗਿਆ ਤੇ ਆਪਣੀਆ ਸ਼ਕਾਇਤਾਂ ਲੈ ਕੇ ਥਾਣੇ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਕੀਤੇ ਪ੍ਰਬੰਧਾ ਬਾਰੇ ਜਾਣਕਾਰੀ ਲਈ ਗਈ । ਉਂਨ੍ਹਾ ਕਿਹਾ ਕਿ ਪੁਲਿਸ ਮੁਲਾਜਮਾਂ ਨੂੰ ਹਦਾਇਤਾ ਕੀਤੀਆ ਗਈਆ ਹਨ ਕਿ ਲੋਕਾਂ ਦੀ ਸ਼ਕਾਇਤਾਂ ਦਾ ਸਮੇਂ ਸਿਰ ਨਿਪਟਰਾ ਕੀਤਾ ਜਾਵੇ ਅਤੇ ਤਫਤੀਸ਼ ਅਧੀਨ ਮੁਕੱਦਿਮਆ ਵਿੱਚ ਤੇਜੀ ਲਿਆਈ ਜਾਵੇ ਤੇ ਅਮਨ ਕਾਨੂੰਨ ਦੀ ਵਿਸਥਤਾ ਨੂੰ ਬਣਾਈ ਰੱਖਣ ਲਈ ਕਾਨੂੰਨ ਮੁਤਾਬਿਕ ਹੀ ਕਾਰਵਾਈ ਹਿੱਤ ਵਿੱਚ ਲਿਆਂਦੀ ਜਾਵੇ, ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕੇ ਥਾਣੇ ਵਿੱਚ ਆਪਣੀ ਸ਼ਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਨਾਲ ਚੰਗੇ ਵਿਵਹਾਰ ਨੂੰ ਯਕੀਨੀ ਬਣਾਇਆ ਜਾਵੇ।
ਐਸ.ਐਸ.ਪੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਅਤੇ ਮਾੜ੍ਹੇ ਅਨਸਰਾਂ ਖਿਲਾਫ ਪੁਲਿਸ ਵੱਲੋਂ ਚਲਾਈ ਮੁਹਿੰਮ ਨੂੰ ਤੁਹਾਡੇ ਸਹਿਯੋਗ ਦੀ ਜਰੂਰਤ ਹੈ, ਜੇਕਰ ਤੁਹਾਡੇ ਨਜ਼ਦੀਕ ਕੋਈ ਅਪਰਾਧ ਹੋ ਰਿਹਾ ਹੈ ਜਾਂ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਤੁਸੀ ਸਾਨੂੰ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਵਟਸ ਐਪ ਰਾਂਹੀ ਜਾਂ ਫੋਨ ਕਾਲ ਰਾਹੀ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

No comments:

IMPORTANT-------ATTENTION -- PLEASE

क्या डबवाली में BJP की इस गलती को नजर अंदाज किया जा सकता है,आखिर प्रशासन ने क्यों नहीं की कार्रवाई